ਕੈਪਟਨ ਅਮਨਿੰਦਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਾਲੇ ਛਿੜਿਆ ਆਨਲਾਈਨ ਯੁੱਧ

ਤਾਜਾ ਜਾਣਕਾਰੀ ਵਾਇਰਲ

ਪੰਜਾਬ ਦੇ ਵਿੱਚ ਕੇਂਦਰ ਦੇ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ ਦਿੱਲੀ ਦੇ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇ ਗੀ, ਜਿਸ ਨੂੰ ਰੋਕਣ ਦੇ ਲਈ ਹਰਿਆਣਾ ਸਰਕਾਰ ਨੇ ਆਪਣੇ ਪੰਜਾਬ ਅਤੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਅਤੇ ਕਿਸਾਨਾਂ ਨੂੰ ਰੋਕਣ ਦੇ ਲਈ ਪੁਲਿਸ ਕਾਰ ਵਾਈ ਕੀਤੀ, ਜਿਸ ਦਾ ਕੈਪਟਨ ਨੇ ਵਿਰੋਧ ਕੀਤਾ ਅਤੇ ਉਨ੍ਹਾਂ ਦੀ ਇਸ ਕਾਰ ਵਾਈ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਘਟੀਆ ਰਾਜ ਨੀਤੀ ਕਰ ਕੇ ਕਿਸਾਨਾਂ ਨੂੰ ਭੜਕਾ ਰਹੇ ਹਨ।

ਮੁੱਖ ਮੰਤਰੀ ਨੇ ਖੱਟਰ ਦੇ ਇਸ ਦੋਸ਼ਾਂ ਉਤੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਿਸਾਨਾਂ ਨੂੰ MSP ਉਤੇ ਮਨਾਉਣਾ ਚਾਹੀਦਾ ਹੈ ਅਤੇ ਦਿੱਲੀ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਗੱਲ ਕਰਨੀ ਚਾਹੀਦੀ ਸੀ। ਪੰਜਾਬ ਦੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ਉਤੇ ਉਨ੍ਹਾਂ ਨੇ ਖੱਟਰ ਤੋਂ ਸਵਾਲ ਕੀਤਾ ਕੀਤਾ ਕਿ ਉਹ ਦੱਸਣ ਕਿ ਹਰਿਆਣਾ ਦੇ ਕਿਸਾਨ ਵੀ ਦਿੱਲੀ ਵੱਲ ਮਾਰਚ ਕਿਉਂ ਕਰ ਰਹੇ ਹਨ?

ਮੁੱਖ ਮੰਤਰੀ ਨੇ ਕਿਹਾ ਹੈ ਕਿ ਖੱਟਰ ਸਰਕਾਰ ਕਿਸਾਨਾਂ ਦੀਆਂ ਜ਼ਮੀਨੀ ਹਕੀਕਤਾਂ ਉਤੇ ਮੁਸ਼ਕਲਾਂ ਨੂੰ ਨਹੀਂ ਦੇਖ ਰਹੀ। ਉਨ੍ਹਾਂ ਕਿਹਾ ਹੈ ਕਿ ਉਹ ਜਾਣਦੇ ਹਨ ਕਿ ਘਟੀਆ ਸਿਆਸਤ ਕਿੱਥੇ ਹੋ ਰਹੀ ਹੈ। ਕੈਪਟਨ ਨੇ ਕਿਹਾ ਹੈ ਕਿ ਭਾਜਪਾ ਦੀ ਕੇਂਦਰ ਸਰਕਾਰ ਕੋਵਿਡ-19 ਦੌਰਾਨ ਕਿਸਾਨਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਉਣ ਵਾਲੀ ਹੈ, ਜਿਸ ਨੇ ਮਹਾ ਮਾਰੀ ਦੌਰਾਨ ਬਿਨਾਂ ਸੋਚੇ-ਸਮਝੇ ਇਹ ਕਾਨੂੰਨ ਲਾਗੂ ਕੀਤੇ, ਕਿ ਕਿਸਾਨਾਂ ਦਾ ਇਸ ਉਤੇ ਕੀ ਪ੍ਰਭਾਵ ਪਏਗਾ।

ਦੱਸਣ ਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਕੈਪਟਨ ਉਤੇ ਦੋਸ਼ ਲਗਾਏ ਸਨ ਕਿ ਉਹ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਮਹਾ ਮਾਰੀ ਦੌਰਾਨ ਕਿਸਾਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਘਟੀਆ ਸਿਆਸਤ ਖੇਡ ਰਹੇ ਹਨ। ਦੱਸਣ ਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀ ਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵੱਲ ਵੱਧ ਰਹੇ ਹਨ। ਜਿਸ ਦੇ ਮੱਦੇ ਨਜਰ ਸਰਹੱਦ ਉਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਬਾਰਡਰ ਉਤੇ ਹੀ ਕਾਰ ਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨ ਵੀ ਕਈ ਜਗ੍ਹਾ ਉਤੇ ਕਿਸਾਨਾਂ ਦਾ ਹਰਿਆਣਾ ਪੁਲਿਸ ਦੇ ਨਾਲ ਟਕਰਾਅ ਦੇਖਣ ਨੂੰ ਮਿਲਿਆ ਸੀ। ਅੰਬਾਲਾ-ਪਟਿਆਲਾ ਸਰਹੱਦ ਉਤੇ ਕਿਸਾਨਾਂ ਦਾ ਪ੍ਰਦਰਸ਼ਨ ਹੰਗਾਮੇ ‘ਚ ਤਬਦੀਲ ਹੋ ਗਿਆ। ਇੱਥੇ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਉਖਾੜ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ਉਤੇ ਪਾਣੀ ਦੀ ਵਰਖਾ ਕੀਤੀ ਗਈ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਉਤੇ ਅੰਬਾਲਾ-ਪਟਿਆਲਾ ਸਰਹੱਦ ਉਤੇ ਬੈਰੀਕੇਡ ਤੋੜਨ ‘ਤੇ ਪੁਲਿਸ ਨੇ ਲਾਠੀ ਚਾਰਜ ਵੀ ਕੀਤਾ ਗਿਆ।

Leave a Reply

Your email address will not be published. Required fields are marked *