ਹੁਣੇ ਹੁਣੇ ਖੇਤੀ ਕਾਨੂੰਨਾਂ ‘ਤੇ ਆਈ ਬਹੁਤ ਹੀ ਵੱਡੀ ਖਬਰ ਲਾਗੂ ਕਰਨ ਤੇ ਲੱਗ ਗਈ ਰੋਕ

ਤਾਜਾ ਜਾਣਕਾਰੀ ਵਾਇਰਲ

ਕੇਦਰ ਸਰਕਾਰ ਦੇ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਉਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕੱਲ ਯਾਨੀ ਕਿ ਮੰਗਲ ਵਾਰ ਨੂੰ ਇਹ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਕਰਨ ਦੇ ਲਈ 4 ਮੈਂਬਰੀ ਕਮੇਟੀ ਵੀ ਬਣਾਈ ਹੈ। ਇਸ ਕਮੇਟੀ ਵਿੱਚ ਕੁੱਲ 4 ਲੋਕ ਸ਼ਾਮਲ ਹੋਣਗੇ, ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ (ਖੇਤੀ ਮਾਹਰ) ਅਤੇ ਅਨਿਲ ਘਨ ਵੰਤ ਸ਼ਾਮਲ ਹਨ।

ਇਹ ਕਮੇਟੀ ਆਪਣੀ ਰਿਪੋਰਟ ਸਿੱਧੇ ਸੁਪਰੀਮ ਕੋਰਟ ਨੂੰ ਸੌਂਪੇਗੀ। ਜਦੋਂ ਤੱਕ ਕਮੇਟੀ ਦੀ ਰਿਪੋਰਟ ਨਹੀਂ ਆਉਂਦੀ ਹੈ, ਉਦੋਂ ਤੱਕ ਖੇਤੀ ਕਾਨੂੰਨਾਂ ਦੇ ਅਮਲ ਉਤੇ ਰੋਕ ਜਾਰੀ ਰਹੇਗੀ।ਚੀਫ਼ ਜਸਟਿਸ ਬੋਬੜੇ ਨੇ ਅੱਗੇ ਕਿਹਾ ਹੈ ਕਿ ਕਿਸਾਨੀ ਮੁੱਦੇ ਦਾ ਹੱਲ ਕੱਢਣ ਦੇ ਲਈ ਅਸੀਂ ਆਪਣੇ ਹਿਸਾਬ ਦੇ ਨਾਲ ਇਕ ਕਮੇਟੀ ਦਾ ਗਠਨ ਕੀਤਾ ਹੈ। ਕਿਸਾਨੀ ਮਸਲੇ ਦਾ ਹੱਲ ਕਰਨ ਦੇ ਲਈ ਕਮੇਟੀ ਦਾ ਗਠਨ ਕਰਨਾ ਜ਼ਰੂਰੀ ਸੀ। ਚੀਫ਼ ਜਸਟਿਸ ਨੇ ਇਹ ਵੀ ਕਿਹਾ ਹੈ ਕਿ ਉਸ ਨੂੰ ਸਮੱਸਿਆ ਦਾ ਹੱਲ ਕਰਨ ਦੇ ਲਈ ਕਾਨੂੰਨ ਨੂੰ ਮੁਅੱਤਲ ਕਰਨ ਦਾ ਵੀ ਅਧਿਕਾਰ ਹੈ।

ਇਸ ਤੋਂ ਇਲਾਵਾ ਕੋਰਟ ਨੇ ਕਿਸਾਨ ਜਥੇ ਬੰਦੀਆਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਿੱਲੀ ਪੁਲਸ ਤੋਂ ਟਰੈਕਟਰ ਮਾਰਚ ਕੱਢਣ ਦੀ ਇਜਾਜ਼ਤ ਮੰਗੀ ਹੈ। ਸੁਪਰੀਮ ਕੋਰਟ ਵਿੱਚ ਹੁਣ ਇਹ ਮਾਮਲਾ ਸੋਮ ਵਾਰ ਨੂੰ ਸੁਣਿਆ ਜਾਵੇਗਾ। ਦੱਸ ਦੇਈਏ ਕਿ ਕਿਸਾਨੀ ਮੁੱਦੇ ਨੂੰ ਲੈ ਕੇ ਚੀਫ਼ ਜਸਟਿਸ ਨੇ ਸਾਫ਼ ਕਿਹਾ ਸੀ ਕਿ ਲੋਕਾਂ ਦੀ ਜ਼ਿੰਦਗੀ ਅਤੇ ਜ਼ਮੀਨਾਂ ਦੀ ਰੱਖਿਆ ਕਰਨਾ, ਸਾਡੇ ਨਾਲ ਜੁੜਿਆ ਮਾਮਲਾ ਹੈ। ਅਸੀਂ ਇਸ ਉਤੇ ਕਮੇਟੀ ਬਣਾਉਣ ਦੇ ਹੱਕ ਵਿੱਚ ਹਾਂ, ਜੋ ਸਾਨੂੰ ਸਮੇਂ-ਸਮੇਂ ਉਤੇ ਸਾਰੀ ਜਾਣ ਕਾਰੀ ਮੁਹੱਈਆ ਕਰਵਾਉਂਦੀ ਰਹੇਗੀ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *