1 ਅਕਤੂਬਰ ਲਈ ਪੰਜਾਬ ਵਿੱਚ ਹੋ ਗਿਆ ਵੱਡਾ ਐਲਾਨ

ਖੇਤੀਬਾੜੀ ਤਾਜਾ ਜਾਣਕਾਰੀ

ਇਸ ਵੇਲੇ ਹਰ ਪਾਸੇ ਇਕੋ ਇੱਕ ਵੱਡਾ ਮੁੱਦਾ ਗਰਮਾਇਆ ਹੋਇਆ ਹੈ । ਉਹ ਹੈ ਕਿਸਾਨ ਬਿੱਲ ਦਾ ਜੋ ਕਿ ਸੈਂਟਰ ਦੀ ਮੋਦੀ ਸਰਕਾਰ ਨੇ ਪਾਸ ਕਰ ਦਿੱਤਾ ਹੈ। ਇਸ ਬਿੱਲ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਸਰਕਾਰ ਕੋਲੋਂ ਇਸ ਬਿੱਲ ਨੂੰ ਵਾਪਿਸ ਲੈਣ ਦੀ ਮੰਗ ਵੀ ਕਰ ਰਹੇ ਹਨ। ਇਸ ਬਿੱਲ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਹੁਣ 1 ਅਕਤੂਬਰ ਦੇ ਬਾਰੇ ਵਿਚ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੇਤੀ ਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੂਬੇ ਵਿਚ 25 ਸਤੰਬਰ ਨੂੰ ਚੱਕਾ ਜਾਮ’ ਕਰਨ ਸਮੇਤ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਹੈ । ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੋਹਾਲੀ ਤੱਕ ‘ਕਿਸਾਨ ਮਾਰਚ’ ਕੱਢਿਆ ਜਾਵੇ ਗਾ ਅਤੇ ਸੂਬੇ ਦੇ ਰਾਜ ਪਾਲ ਨੂੰ ਰਾਸ਼ਟਰ ਪਤੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਜਾਵੇਗਾ। ਇਸ ਬਾਰੇ ਫੈਸਲਾ ਕੱਲ੍ਹ ਰਾਤ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਪਾਰਟੀ ਪ੍ਰਧਾਨ 26 ਤੋਂ 29 ਸਤੰਬਰ ਤੱਕ ਸੂਬੇ ਦੇ ਵੱਖ ਵੱਖ ਹਿੱਸਿਆਂ ਦਾ ਦੌਰਾ ਕਰ ਕੇ ਪਾਰਟੀ ਕੇਡਰ ਨਾਲ ਗੱਲ ਬਾਤ ਕਰਨਗੇ। ਇਸ ਗੱਲ ਦੀ ਜਾਣ ਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ 25 ਸਤੰਬਰ ਨੂੰ ਸੂਬੇ ਭਰ ਵਿਚ ‘ਚੱਕਾ ਜਾਮ’ ਕੀਤਾ ਜਾਵੇਗਾ। ਪਾਰਟੀ ਆਗੂ ਤੇ ਵਰਕਰ ਸਾਰੇ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮਿਲ ਕੇ ਚੱਕਾ ਜਾਮ ਕਰਨ ਗੇ। ਪਾਰਟੀ 11 ਤੋਂ 1 ਵਜੇ ਤੱਕ ਤਿੰਨ ਘੰਟੇ ਦਾ ਇਹ ਪ੍ਰੋਗਰਾਮ ਕਰੇਗੀ ਪਰ ਪਾਰਟੀ ਨੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਐ- ਮਰਜੰਸੀ ਸੇਵਾਵਾਂ ਦੇ ਰਾਹ ਵਿਚ ਕੋਈ ਰੁਕਾਵਟ ਨਾ ਪਾਈ ਜਾਵੇ। ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ 1 ਅਕਤੂਬਰ ਨੂੰ ਤਿੰਨੇ ਤਖ਼ਤਾਂ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸ ਗੜ੍ਹ ਸਾਹਿਬ ਤੋਂ ‘ਕਿਸਾਨ ਮਾਰਚ’ ਕੱਢਿਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮਾਰਚ ਦੀ ਅਗਵਾਈ ਕਰਨ ਗੇ, ਸਾਬਕਾ ਕੇਂਦਰੀ ਮੰਤਰੀ ਹਰ ਸਿਮਰਤ ਕੌਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਸ੍ਰੀ ਕੇਸ ਗੜ੍ਹ ਸਾਹਿਬ ਤੋਂ ਮਾਰਚ ਦੀ ਅਗਵਾਈ ਕਰਨਗੇ। ਪਾਰਟੀ ਦੇ ਸੀਨੀਅਰ ਨੇਤਾ ਇਸ ਮਾਰਚ ਵਿਚ ਸ਼ਾਮਲ ਹੋਣਗੇ। ਸ੍ਰੀ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨ ਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ ਤੇ ਸਿਕੰਦਰ ਸਿੰਘ ਮਲੂਕਾ ਤਲਵੰਡੀ ਸਾਬੋ ਵਿਚ ਸ੍ਰੀ ਦਮ ਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿਚ ਸ਼ਾਮਲ ਹੋਣਗੇ, ਸ੍ਰੀ ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਡਾ. ਉਪਿੰਦਰ ਜੀਤ ਕੌਰ ਤੇ ਬੀਬੀ ਜਗੀਰ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿਚ ਸ਼ਾਮਲ ਹੋਣਗੇ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *