ਸਰਕਾਰ ਦਸੰਬਰ ਵਿੱਚ ਕਿਸਾਨਾਂ ਨੂੰ ਦੇਵੇਗੀ ਇਹ ਖੁਸ਼ਖਬਰੀ

ਖੇਤੀਬਾੜੀ ਤਾਜਾ ਜਾਣਕਾਰੀ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਫਾਇਦਾ ਦੇਣ ਲਈ ਪੀ ਐਮ ਕਿਸਾਨ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਯੋਜਨਾ ਦੇ ਤਹਿਤ ਸਰਕਾਰ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਉਨ੍ਹਾਂ ਦੇ ਬੈਂਕ ਖਾਤੇ ਵਿਚ ਦਿੰਦੀ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਰਕਾਰ ਵੱਲੋਂ ਪੀ. ਐੱਮ. ਕਿਸਾਨ ਯੋਜਨਾ ਦਾ ਫਾਇਦਾ ਕਰੋੜਾਂ ਕਿਸਾਨਾਂ ਨੂੰ ਮਿਲ ਰਿਹਾ ਹੈ। ਹੁਣ ਇਸ ਯੋਜਨਾ ਦਾ ਫਾਇਦਾ ਲੈ ਰਹੇ ਕਿਸਾਨਾਂ ਲਈ ਇੱਕ ਵੱਡੀ ਖੁਸ਼ ਖਬਰੀ ਹੈ।

ਜੇ ਕਰ ਤੁਸੀਂ ਕਿਸਾਨ ਹੋ ਅਤੇ ਹੁਣ ਤੱਕ ਇਸ ਯੋਜਨਾ ਨਾਲ ਹੀ ਨਹੀਂ ਜੁੜ ਸਕੇ ਹੋ ਤਾਂ ਜਲਦ ਹੀ ਇਸ ਲਈ ਰਜਿਸਟ੍ਰੇਸ਼ਨ ਕਰਾ ਲਓ। ਸਰਕਾਰ ਵੱਲੋਂ ਦਸੰਬਰ ਵਿਚ 2,000 ਰੁਪਏ ਦੀ ਅਗਲੀ ਕਿਸ਼ਤ ਕਿਸਾਨਾਂ ਦੇ ਖਾਤੇ ਦੇ ਵਿਚ ਪਾਈ ਜਾਵੇਗੀ। ਦੱਸ ਦੇਈਏ ਕਿ ਸਰਕਾਰ ਵੱਲੋਂ ਹਰ ਸਾਲ ਅਪ੍ਰੈਲ, ਅਗਸਤ ਅਤੇ ਦਸੰਬਰ ਮਹੀਨੇ ਵਿੱਚ ਇਹ ਕਿਸ਼ਤ ਦਿੱਤੀ ਜਾਂਦੀ ਹੈ।

ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਦਾ ਫਾਇਦਾ ਸਿਰਫ ਉਹ ਹੀ ਕਿਸਾਨ ਲੈ ਸਕਦੇ ਹਨ ਜਿਨ੍ਹਾਂ ਕੋਲ ਦੋ ਹੈਕਟਅਰ ਯਾਨੀ 5 ਏਕੜ ਤੱਕ ਖੇਤੀ-ਵਾਹੀ ਜ਼ਮੀਨ ਹੈ। ਸਰਕਾਰ ਛੋਟੇ ਕਿਸਾਨਾਂ ਨੂੰ ਇਸ ਯੋਜਨਾ ਦੇ ਵਿੱਚ 2-2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ 6,000 ਰੁਪਏ ਸਾਲਾਨਾ ਦਿੰਦੀ ਹੈ। ਕਿਸਾਨ ਇਸ ਯੋਜਨ ਵਿੱਚ ਸੇਵਾ ਕੇਂਦਰਾਂ ਜ਼ਰੀਏ ਵੀ ਰਜਿਸਟ੍ਰੇਸ਼ਨ ਕਰਾ ਸਕਦੇ ਹਨ। ਹੁਣ ਤੱਕ ਇਸ ਯੋਜਨਾ ਨਾਲ 11 ਕਰੋੜ ਤੋਂ ਜ਼ਿਆਦਾ ਕਿਸਾਨ ਜੁੜ ਚੁੱਕੇ ਹਨ।

ਜੇ ਕਰ ਕੋਈ ਵਿਅਕਤੀ ਧੋਖੇ ਨਾਲ ਇਸ ਯੋਜਨਾ ਦਾ ਫਾਇਦਾ ਲੈ ਰਿਹਾ ਹੈ ਤਾਂ ਉਨ੍ਹਾਂ ਤੋਂ ਪੈਸੇ ਵਾਪਸ ਵੀ ਲਏ ਜਾ ਰਹੇ ਹਨ। ਜਾਣ ਕਾਰੀ ਦੇ ਮੁਤਾਬਿਕ 10 ਹਜ਼ਾਰ ਰੁਪਏ ਤੋਂ ਵੱਧ ਮਹੀਨਾ ਵਾਰ ਪੈਨਸ਼ਨ ਲੈਣ ਵਾਲਾ ਵਿਅਕਤੀ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦਾ। ਇਹ ਯੋਜਨਾ ਸਿਰਫ ਖੇਤੀ ਕਰਨ ਵਾਲੇ ਕਿਸਾਨਾਂ ਲਈ ਹੈ ਜਿਨ੍ਹਾਂ ਦੀ ਜ਼ਮੀਨ ਉਨ੍ਹਾਂ ਦੇ ਨਾਮ ਉਤੇ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *