ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਤਾਜਾ ਜਾਣਕਾਰੀ ਵਾਇਰਲ

ਦੇਸ਼ ਦੇ ਵਿੱਚ ਹਰ ਪੰਜ ਸਾਲ ਦੇ ਬਾਅਦ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਜੋ ਰਾਜ-ਕਾਜ ਦੇ ਸੰਤੁਲਨ ਨੂੰ ਬਣਾਇਆ ਜਾ ਸਕੇ। ਵਿਸ਼ਵ ਵਿਆਪੀ ਪੱਧਰ ਉਤੇ ਚੱਲ ਰਹੀ ਕੋਰੋਨਾ ਦਾ ਅਸਰ ਚੋਣਾਂ ਉਤੇ ਵੀ ਪਿਆ ਹੈ। ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਵਿਚ ਸਾਰੀਆਂ ਪਾਰਟੀਆਂ ਆਪਣੀ ਕ-ਮਰ ਕੱਸ ਰਹੀਆਂ ਹਨ। ਵੱਖ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਪਾਰਟੀਆਂ ਆਪਣੇ ਪੱਧਰ ਉਤੇ ਕੰਮ ਕਰ ਰਹੀਆਂ ਹਨ।

ਉੱਥੇ ਹੀ ਕਾਂਗਰਸ ਪਾਰਟੀ ਆਪਣੇ ਸਟਾਰ ਪ੍ਰਚਾਰਕਾਂ ਦੇ ਨਾਲ ਮੱਧ ਪ੍ਰਦੇਸ਼ ਵਿਚ ਪ੍ਰਚਾਰ ਕਰੇਗੀ। ਮੱਧ ਪ੍ਰਦੇਸ਼ ਕਾਂਗਰਸ ਵੱਲੋਂ ਸ਼ਨੀ ਵਾਰ ਨੂੰ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਬਕਾ ਕ੍ਰਿਕਟਰ ਅਤੇ ਲਾਫਟਰ ਕਿੰਗ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 28 ਅਕਤੂਬਰ ਤੋਂ ਹੋਣ ਜਾ ਰਹੀਆਂ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੇ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਰੈਲੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ।

ਇਸ ਰੈਲੀ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ਦੇ ਵਿੱਚ ਸਿੱਧੂ ਨੂੰ ਛੱਡ ਕੇ ਕਾਂਗਰਸ ਦੇ ਕਈ ਹੋਰ ਸਟਾਰ ਪ੍ਰਚਾਰਕ ਰਾਹੁਲ ਗਾਂਧੀ, ਸੋਨੀਆ ਗਾਂਧੀ, ਮਨ ਮੋਹਨ ਸਿੰਘ, ਗ਼ੁਲਾਮ ਨਬੀ ਆਜ਼ਾਦ, ਪ੍ਰਿਯੰਕਾ ਗਾਂਧੀ, ਮੀਰਾ ਕੁਮਾਰ, ਮਦਨ ਮੋਹਨ ਝਾਅ, ਸਦਾ ਨੰਦ ਸਿੰਘ, ਤਾਰਿਕ ਅਨਵਰ, ਸ਼ਤਰੂ ਘਨ ਸਿਨ੍ਹਾ, ਅਸ਼ੋਕ ਗਹਿਲੋਤ, ਕੈਪਟਨ ਅਮਰਿੰਦਰ ਸਿੰਘ, ਭੂਪੇਸ਼ ਬਘੇਲ ਅਤੇ ਰਣਦੀਪ ਸੂਰਜੇ ਵਾਲਾ ਨੂੰ ਸ਼ਾਮਿਲ ਕੀਤਾ ਗਿਆ ਸੀ। ਪਰ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮੱਧ ਪ੍ਰਦੇਸ਼ ਦੇ ਕਾਂਗਰਸ ਦੇ ਉਮੀਦ ਵਾਰਾ ਦੀ ਭਾਰੀ ਮੰਗ ਉਤੇ ਸਟਾਰ ਪ੍ਰਚਾਰਕਾਂ ਦੀ ਸੂਚੀ ਦੇ ਵਿੱਚ ਉਨ੍ਹਾਂ ਦਾ ਨਾਮ ਦਰਜ ਕੀਤਾ ਗਿਆ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *