ਖੇਤੀ ਬਿਲਾਂ ਬਾਰੇ ਕੈਪਟਨ ਨੇ ਸ਼ਰੇਆਮ ਦਿੱਤਾ ਇਹ ਬਿਆਨ

ਖੇਤੀਬਾੜੀ ਤਾਜਾ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮ ਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਉਤੇ ਆਪਣੇ ਰਾਜ ਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ ਉਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ ਉਤੇ ਥੋਪਣ ਨਹੀਂ ਦੇਣ ਗੇ।ਭਾਜਪਾ ਵੱਲੋਂ ਕੱਲ੍ਹ ਬਿਨਾਂ ਇਜਾਜਤ ਲਏ ਅਖੌਤੀ ‘ਦਲਿਤ ਇਨਸਾਫ ਯਾਤਰਾ’ ਕੱਢਣ ਦੀ ਵਿਅਰਥ ਕੋਸ਼ਿਸ਼ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਹੈ ਕਿ, ”ਮੈਂ ਉਨ੍ਹਾਂ ਨੂੰ ਕਿਸੇ ਵੀ ਕੀਮਤ ਉਤੇ ਪੰਜਾਬ ਦੇ ਸਾਂਤ ਮਈ ਮਾਹੌਲ ਨੂੰ ਵਿਗਾੜਨ ਨਹੀਂ ਦੇਵਾਂਗਾ।” ਉਨ੍ਹਾਂ ਕਿਹਾ ਕਿ ਇਹ ਵੰਡੀਆਂ ਪਾਉਣ ਵਾਲੀਆਂ ਚਾਲਾਂ ਪੰਜਾਬ ਵਿਚ ਕਦੇ ਵੀ ਸਫਲ ਨਹੀਂ ਹੋਣਗੀਆਂ, ਜਿਸ ਦੇ ਲੋਕ ਆਪਣੀ ਸਮੂਹਿਕ ਵਿਕਾਸ ਲਈ ਖੁਸ਼ੀ ਨਾਲ ਇਕੱਠੇ ਰਹਿ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨੂੰ ਦਲਿਤ ਅਧਿਕਾਰਾਂ ਦੇ ਬਾਰੇ ਵਿੱਚ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਜਿਸ ਨੂੰ ਭਾਜਪਾ ਆਪਣੀ ਸੱਤਾ ਦੌਰਾਨ ਬੇ ਰਹਿਮੀ ਨਾਲ ਦਰੜਦੀ ਰਹੀ ਹੈ। ਉਨ੍ਹਾਂ ਹੈਰਾਨ ਕਰਨ ਵਾਲੇ ਅੰਕੜਿਆਂ ਵੱਲ ਇਸ਼ਾਰਾ ਕੀਤਾ ਜੋ ਦਰਸਾਉਂਦੇ ਹਨ ਕਿ ਭਾਜਪਾ ਦੀ ਸੱਤਾ ਦੌਰਾਨ ਉੱਤਰ ਪ੍ਰਦੇਸ ਵਿਚ ਅਨੁ ਸੂਚਿਤ ਜਾਤੀ ਦੇ ਲੋਕਾਂ ਉੱਤੇ ਹੋਏ ਅੱਤਿਆ ਚਾਰ ਦੇਸ ਵਿਚ ਹੋਏ ਅੱਤਿਆ ਚਾਰਾਂ ਦਾ 25 ਫੀਸਦ ਤੋਂ ਵੱਧ ਹਿੱਸਾ ਹਨ ।

ਅਤੇ ਸਾਲ 2018 ਵਿੱਚ ਅਜਿਹੀਆਂ ਸਭ ਤੋਂ ਵੱਧ ਘਟਨਾਵਾਂ ਦਰਜ ਹੋਈਆਂ ਹਨ। ਉਨ੍ਹਾਂ ਭਾਜਪਾ ਨੂੰ ਪੁੱਛਿਆ, ”ਕੀ ਇਹ ਤੁਹਾਡੀ ਦਲਿਤਾਂ ਦੇ ਲਈ ਨਿਆਂ ਦੀ ਪਰਿਭਾਸ਼ਾ ਹੈ? ਕੀ ਤੁਸੀਂ ਇਹੋ ਪੰਜਾਬ ਦੀਆਂ ਅਨੁ ਸੂਚਿਤ ਜਾਤੀਆਂ ਨੂੰ ਦੇਣਾ ਚਾਹੁੰਦੇ ਹੋ?” ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਮਾਰੂ, ਕਿਸਾਨੀ ਵਿਰੋਧੀ ਅਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਦੇ ਸਬੰਧ ਦੇ ਵਿਚ ਪੂਰੀ ਤਰ੍ਹਾਂ ਫਸ ਗਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਇਕੋ-ਇਕ ਉਦੇਸ਼ ਨਾਲ ਨਾਟਕ ਅਤੇ ਗਲਤ ਪ੍ਰਚਾਰਾਂ ਵਿਚ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਤੱਥ ਇਹ ਹੈ ਕਿ ਪਾਰਟੀ ਨੇ ਕਿਸਾਨਾਂ ਅਤੇ ਅਨੁ ਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਅਣ ਗੌਲਿਆ ਕੀਤਾ ਹੈ ਜਿਨ੍ਹਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਜਾਣ ਬੁਝ ਕੇ ਕੇਂਦਰੀ ਪੋਸਟ-ਮੈਟ੍ਰਿਕ ਸਕਾਲਰ ਸਪਿ ਸਕੀਮ ਤੋਂ ਹੱਥ ਝਾੜ ਕੇ ਉੱਚ ਸਿੱਖਿਆ ਤੱਕ ਪਹੁੰਚ ਤੋਂ ਵਾਂਝਾ ਕਰ ਦਿੱਤਾ ਸੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਜਪਾ ਨੇ ਸੂਬਾ ਸਰਕਾਰ ਵੱਲੋਂ ਅਨੁ ਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸੂਬੇ ਦੀ ਸਕਾਲਰ ਸ਼ਿਪ ਸਕੀਮ ਦੀ ਸਫ਼ਲਤਾ ਪੂਰਵਕ ਸ਼ੁਰੂਆਤ ਤੋਂ ਘਬਰਾ ਕੇ ਇਹ ਰੈਲੀ ਕੀਤੀ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *