ਖੇਤੀ ਬਿਲਾਂ ਦੇ ਵਿਰੋਧ ਕਾਰਨ ਕੇਂਦਰ ਨੇ ਪੰਜਾਬ ਵਿੱਚ ਲਗਾਈ ਇਸ ਚੀਜ ਤੇ ਰੋਕ

ਖੇਤੀਬਾੜੀ ਤਾਜਾ ਜਾਣਕਾਰੀ

ਕੇਂਦਰ ਸਰਕਾਰ ਵੱਲੋਂ ਫਰਮਾਨ ਜਾਰੀ ਕਰਦੇ ਹੋਏ ਪੰਜਾਬ ਦੇ ਵਿੱਚ ਆਉਣ ਵਾਲੀਆਂ ਮਾਲ ਗੱਡੀਆਂ ਰੋਕ ਲਈਆਂ ਗਈਆਂ ਹਨ, ਜਿਸ ਦੇ ਨਾਲ ਖਾਦ, ਕੋਲਾ ਅਤੇ ਅਨਾਜ ਦੀ ਢੋਆ-ਢੁਆਈ ਪ੍ਰਭਾਵਿਤ ਹੋਵੇ ਗੀ। ਕਿਸਾਨ ਜੱਥੇ ਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਫਰਮਾਨ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਪੰਜਾਬ ਦੀਆਂ 30 ਸੰਘਰਸ਼ ਸ਼ੀਲ ਜੱਥੇ ਬੰਦੀਆਂ ਨੇ ਮੌਜੂਦਾ ਹਾਲਾਤਾਂ ਉਤੇ ਚਰਚਾ ਲਈ ਹੰਗਾਮੀ ਆਨ ਲਾਈਨ ਮੀਟਿੰਗ ਕੀਤੀ, ਜਿਸ ਵਿੱਚ ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਦੀ ਸੱਤਾ ਉਤੇ ਕਾਬਜ਼ ਭਾਰਤੀ ਜਨਤਾ ਪਾਰਟੀ ਦੇ ਲੋਕ ਵਿਰੋਧੀ ਮਨ ਸੂਬਿਆਂ ਤੇ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਨਾ ਕਾਮ ਕਰਨ ਦੀਆਂ ਸਾਜਿਸ਼ਾਂ ਨੂੰ ਬਿਲਕੁਲ ਵੀ ਕਾਮ ਯਾਬ ਨਹੀਂ ਹੋਣ ਦਿੱਤਾ ਜਾਵੇ ਗਾ।

ਕਿਸਾਨ ਆਗੂ ਡਾ. ਦਰਸ਼ਨ ਪਾਲ ਦੀ ਅਗਵਾਈ ਦੇ ਵਿੱਚ ਹੋਈ ਮੀਟਿੰਗ ਦੌਰਾਨ ਕਿਸਾਨ ਜੱਥੇ ਬੰਦੀਆਂ ਦੇ ਨੇਤਾਵਾਂ ਨੇ ਕਿਹਾ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ । ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਦੇ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਮੁਸਾਫ਼ਰ ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣ ਯੋਗ ਹੈ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ । ਪਰ ਜੱਥੇ ਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖ਼ਲਾ ਚੁੱਕੀ ਹੈ।ਇਸ ਕਰਕੇ ਉਹ ਆਪਣੀ ਹੋਂਦ ਨੂੰ ਬਚਾਉਣ ਲਈ ਪੰਜਾਬ ਵਿਚ ਦਲਿਤ ਪੱਤਾ ਖੇਡ ਰਹੀ ਹੈ। ਭਾਜਪਾ ਦੇ ਇਸ ਦੋਗਲੇ ਕਿਰਦਾਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਸ ਦੀ ਇਸ ਕੋਸ਼ਿਸ਼ ਨੂੰ ਕਾਮ ਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਭਾਜਪਾ ਆਗੂ ਸਾਂਪਲਾ ਦੇ ਵਲੋਂ ਮਾਰਚ ਕਰਨ ਦਾ ਸੱਦਾ ਇਸ ਗੱਲ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇ ਬੰਦੀਆਂ ਪੂਰੀ ਤਰ੍ਹਾਂ ਚੌਕਸ ਹਨ ਤੇ ਭਾਜਪਾ ਦੇ ਸੂਬੇ ਵਿਚ ਤਣਾਅ ਪੈਦਾ ਕਰਨ ਦੇ ਇਸ ਕਦਮ ਦਾ ਪੂਰੀ ਸੂਝ-ਬੂਝ ਨਾਲ ਜਵਾਬ ਦੇਣ ਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ਾਂ ਵਿੱਚ ਦਲਿਤ ਵੀ ਸ਼ਾਮਲ ਹਨ ਤੇ ਅਸੀਂ ਦਲਿਤਾਂ ਦੇ ਹਰ ਤਰ੍ਹਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹਾਂ ਗੇ। 26 ਅਤੇ 27 ਅਕਤੂਬਰ ਨੂੰ ਦਿੱਲੀ ਵਿਖੇ ਦੇਸ਼ ਭਰ ਦੀਆਂ ਕਿਸਾਨ ਜੱਥੇ ਬੰਦੀਆਂ ਮੀਟਿੰਗ ਕਰਕੇ ਕੌਮੀ ਪੱਧਰ ਦਾ ਤਿੱਖਾ ਸੰਘਰਸ਼ ਉਲੀਕਣ ਗੀਆਂ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *